ਅੱਜ ਦਾ ਹੁਕਮਨਾਮਾ (16 ਅਗਸਤ 2022)
Published : Aug 16, 2022, 7:23 am IST
Updated : Aug 16, 2022, 7:30 am IST
SHARE ARTICLE
hukamnama sri darbar sahib amritsar
hukamnama sri darbar sahib amritsar

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥

ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥

ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥

ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥

ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥

ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥

ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥

Darbar SahibDarbar Sahib

ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥

ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥

ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥

ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

Sri Darbar Sahib, Amritsar Sri Darbar Sahib, Amritsar

ਮੰਗਲਵਾਰ, ੩੨ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੧੬ ਅਗਸਤ, ੨੦੨੨ (ਅੰਗ: ੬੦੧)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੩ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।

ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ ।

Guru Granth Sahib JiGuru Granth Sahib Ji

ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧।

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ ।

ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ।

Guru Granth Sahib JiGuru Granth Sahib Ji

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ ।

ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।

 Man throws Gutka Sahib in Sarovar of Sri Darbar SahibSri Darbar Sahib

ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) ।

ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement