ਅੱਜ ਦਾ ਹੁਕਮਨਾਮਾਂ
Published : Nov 16, 2018, 7:18 am IST
Updated : Nov 16, 2018, 7:18 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥

ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਸ਼ੁੱਕਰਵਾਰ, ੧ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੧੬ ਨਵੰਬਰ, ੨੦੧੮ (ਅੰਗ: ੬੩੪)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement