
ਬਾਰਹ ਮਾਹਾ ਮਾਝ ਮਹਲਾ ੫ ਘਰੁ ੪
ਬਾਰਹ ਮਾਹਾ ਮਾਝ ਮਹਲਾ ੫ ਘਰੁ ੪
ੴਸਤਿਗੁਰ ਪ੍ਰਸਾਦਿ॥
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
ਸ਼ਨਿਚਰਵਾਰ, ੧ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੧੬ ਨਵੰਬਰ, ੨੦੧੯ (ਅੰਗ: ੧੩੫)