ਅੱਜ ਦਾ ਹੁਕਮਨਾਮਾ (16 ਦਸੰਬਰ 2021)
Published : Dec 16, 2021, 8:01 am IST
Updated : Dec 16, 2021, 8:04 am IST
SHARE ARTICLE
HUkamnama Sahib
HUkamnama Sahib

ਰਾਗੁ ਧਨਾਸਿਰੀ ਮਹਲਾ ੩ ਘਰੁ ੪

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਵੀਰਵਾਰ, ੨ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੬੬)

ਪੰਜਾਬੀ ਵਿਆਖਿਆ:

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।

Darbar SahibDarbar Sahib

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement