Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਦਸੰਬਰ 2023)

By : GAGANDEEP

Published : Dec 16, 2023, 7:01 am IST
Updated : Dec 16, 2023, 7:01 am IST
SHARE ARTICLE
 Ajj da Hukamnama from Sri Darbar Sahib
Ajj da Hukamnama from Sri Darbar Sahib

 Ajj da Hukamnama from Sri Darbar Sahib:ਧਨਾਸਰੀ ਮਹਲਾ 1॥

 Ajj da Hukamnama from Sri Darbar Sahib:ਧਨਾਸਰੀ ਮਹਲਾ 1॥
ਕਾਇਆ ਕਾਗਦੁ ਮਨੁ ਪਰਵਾਣਾ ॥

ਸਿਰ ਕੇ ਲੇਖ ਨ ਪੜੈ ਇਆਣਾ ॥

ਦਰਗਹ ਘੜੀਅਹਿ ਤੀਨੇ ਲੇਖ ॥

ਖੋਟਾ ਕਾਮਿ ਨ ਆਵੈ ਵੇਖੁ ॥1॥

ਨਾਨਕ ਜੇ ਵਿਚਿ ਰੁਪਾ ਹੋਇ ॥

ਖਰਾ ਖਰਾ ਆਖੈ ਸਭੁ ਕੋਇ ॥1॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ ॥

ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥

ਤੀਨੇ ਓਜਾੜੇ ਕਾ ਬੰਧੁ ॥2॥ ਸੋ ਜੋਗੀ ਜੋ ਜੁਗਤਿ ਪਛਾਣੈ ॥

ਗੁਰ ਪਰਸਾਦੀ ਏਕੋਜਾਣੈ ॥ ਕਾਜੀ ਸੋਜੋ ਉਲਟੀ ਕਰੈ ॥

ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

ਆਪਿ ਤਰੈ
ਸਗਲੇ ਕੁਲ ਤਾਰੈ ॥3॥ ਦਾਨਸਬੰਦੁ ਸੋਈ ਦਿਲਿ ਧੋਵੈ ॥

ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ॥

ਜਿਸੁ ਸਿਰਿ ਦਰਗਹ ਕਾ ਨੀਸਾਣੁ ॥4॥5॥7॥

ਸ਼ਨਿਚਰਵਾਰ, 1 ਪੋਹ (ਸੰਮਤ 555 ਨਾਨਕਸ਼ਾਹੀ) 16 ਦਸ ੰਬਰ, 2023 (ਅੰਗ: 662)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ 1॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣਹੋਰ ਪ੍ਰੇਰਨਾ ਕਰ ਰਹੇ ਹਨ) ।

ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰਲੇਖ ਭੀ ਕੰਮ ਨਹੀਂ ਆਉਂਦਾ ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ®ਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।1।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ ।

ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।3। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਊਹੀ ਮੁਸਲਮਾਨ ਹੈ ਜੋ
ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹ ੈ ਉਹੀ ਪ੍ਰਭੂ ਦੀ ਹਜ਼ ੂਰੀ ਵਿਚ ਕਬੂਲ ਹੁੰਦਾ ਹੈ ।4॥5॥7॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement