ਅੱਜ ਦਾ ਹੁਕਮਨਾਮਾ (17 ਜਨਵਰੀ 2022)
Published : Jan 17, 2022, 8:12 am IST
Updated : Jan 17, 2022, 8:13 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸੋਮਵਾਰ, ੪ ਮਾਘ (ਸੰਮਤ ੫੫੩ ਨਾਨਕਸ਼ਾਹੀ) ੧੭ ਜਨਵਰੀ, ੨੦੨੨ (ਅੰਗ: ੬੮੦)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ

 Man throws Gutka Sahib in Sarovar of Sri Darbar Sahib  Darbar Sahib

 (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement