ਅੱਜ ਦਾ ਹੁਕਮਨਾਮਾ
Published : Feb 17, 2020, 7:38 am IST
Updated : Feb 17, 2020, 7:38 am IST
SHARE ARTICLE
Hukamnama
Hukamnama

ਬਿਹਾਗੜਾ ਮਹਲਾ ੪ ॥

ਬਿਹਾਗੜਾ ਮਹਲਾ ੪ ॥

ਹਉ ਬਲਿਹਾਰੀ ਤਿਨੁ ਕਉ ਮੇਰੀ ਜਿੰਦੁੜੀਏ ਜਿਨ ਹਰਿ ਹਰਿ ਨਾਮੁ ਅਧਾਰੋ ਰਾਮ ॥

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥

ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥

ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥

ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥

ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥

ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥

ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥

ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥

ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥

ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥

ਨਾਨਕ ਤੇ ਹਰਿ ਦਰਿ ਪੈਨਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

ਸੋਮਵਾਰ, ੫ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੩੯)

ਪੰਜਾਬੀ ਵਿਆਖਿਆ:
ਬਿਹਾਗੜਾ ਮਹਲਾ ੪ ॥
ਹੇ ਮੇਰੀ ਸੋਹਣੀ ਜਿੰਦੇ ! ਆਖ – ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾ ਲਿਆ
ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ
ਮਾਇਆ ਦੇ ਮੋਹ ਦੇ ਜਹਿਰ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ
ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਹਰ ਥਾਂ ਸੋਭਾ- ਵਡਿਆਈ ਹੁੰਦੀ ਹੈ ।

ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧।ਹੇ ਮੇਰੀ ਸੋਹਣੀ ਜਿੰਦੇ !ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ ਸਦਾ ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।ਹੇ ਮੇਰੀ ਸੋਹਣੀ ਜਿੰਦੇ !
ਆਖ- ਹੇ ਪ ੍ਰਭੂ ! ਉਹ ਕੰਨ ਸੋਹਣੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ
ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।ਹੇ ਮੇਰੀ ਸੋਹਣੀ ਜਿੰਦੇ !

ਨਾਨਕ ਉਸ ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਨਾਨਕ ਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।੨।ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਲਿਖਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ
ਜਿੰਦੇ ! ਉਸ ਮਨੁੱਖ ਦੇ ਉਹ ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ ਪੈਰ ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ !

ਨਾਨਕ ਉਹਨਾਂ ਵਡ-ਭਾਗੀ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ , ਜੀਵਨ-ਅਧਾਰ
ਬਣਾ ਲੈਂਦੇ ਹਨ ।੩।ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।ਹੇ ਮੇਰੀ
ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ !

ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! ਆਖ- ਹੇ
ਮੇਰੀ ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ
ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।੪।੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement