ਅੱਜ ਦਾ ਹੁਕਮਨਾਮਾ
Published : Feb 17, 2021, 7:08 am IST
Updated : Feb 17, 2021, 7:08 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਬੁੱਧਵਾਰ, ੬ ਫੱਗਣ (ਸੰਮਤ ੫੫੨ ਨਾਨਕਸ਼ਾਹੀ) ੧੭ ਫਰਵਰੀ, ੨੦੨੧ (ਅੰਗ : ੬੭੧)

Darbar sahibDarbar sahib

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ।

 

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨।

Shri Darbar SahibShri Darbar Sahib

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩।

Darbar sahibDarbar sahib

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement