ਅੱਜ ਦਾ ਹੁਕਮਨਾਮਾ (17 ਮਾਰਚ 2022)
Published : Mar 17, 2022, 7:48 am IST
Updated : Mar 18, 2022, 8:12 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹˆਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਵੀਰਵਾਰ, ੪ ਚੇਤ (ਸੰਮਤ ੫੫੪ ਨਾਨਕਸ਼ਾਹੀ) ੧੭ ਮਾਰਚ, ੨੦੨੨ (ਅੰਗ: ੬੩੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ।

Darbar SahibDarbar Sahib

ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement