ਅੱਜ ਦਾ ਹੁਕਮਨਾਮਾ (17 ਅਪ੍ਰੈਲ 2023)
Published : Apr 17, 2023, 6:42 am IST
Updated : Apr 17, 2023, 6:42 am IST
SHARE ARTICLE
photo
photo

ਸਲੋਕ ਮਃ ੫ ॥

 

ਸਲੋਕ ਮਃ ੫ ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥

ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥

ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥

ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥

ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥

ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥

ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥

ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥

ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਸੋਮਵਾਰ, ੪ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ : ੫੨੦)

ਪੰਜਾਬੀ ਵਿਆਖਿਆ:

ਸਲੋਕ ਮਃ ੫ ॥

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement