ਅੱਜ ਦਾ ਹੁਕਮਨਾਮਾ
Published : May 17, 2020, 6:16 am IST
Updated : May 17, 2020, 6:16 am IST
SHARE ARTICLE
File Photo
File Photo

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਐਤਵਾਰ, ੪ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੨੭)

 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।

Darbar SahibDarbar Sahib

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ ।

Darbar Sahib Darbar Sahib

ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement