Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਮਈ 2024)
Published : May 17, 2024, 6:49 am IST
Updated : May 17, 2024, 6:49 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

Ajj da Hukamnama Sri Darbar Sahib 17 May 2024: ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸ਼ੁੱਕਰਵਾਰ, ੪ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੭ ਮਈ, ੨੦੨੪ (ਅੰਗ: ੬੮੦)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement