
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥
ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥
ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥
ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਬੁੱਧਵਾਰ, ੨ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੭ ਜੁਲਾਈ, ੨੦੧੯ (ਅੰਗ: ੭੦੦)