ਅੱਜ ਦਾ ਹੁਕਮਨਾਮਾ (17 ਜੁਲਾਈ 2022)
Published : Jul 17, 2022, 7:20 am IST
Updated : Jul 17, 2022, 7:23 am IST
SHARE ARTICLE
hukamnama Sahib
hukamnama Sahib

ਸਲੋਕੁ ਮਃ ੩ ॥

ਸਲੋਕੁ ਮਃ ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਐਤਵਾਰ, ੨ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੫)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ।

Darbar SahibDarbar Sahib

ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Arvind Kejriwal ਨੂੰ ਮਿਲਣ Tihar Jail ਪਹੁੰਚੇ Punjab ਦੇ CM Bhagwant Mann | LIVE

12 Jun 2024 4:55 PM

Kangana ਪੰਜਾਬੀਆਂ ਨੂੰ ਤਾਂ ਮਾੜਾ ਕਹਿੰਦੀ, ਪਰ ਜਿਨ੍ਹਾਂ ਦੀ ਕਾਬਲੀਅਤ ਦੀ ਦੁਨੀਆਂ ਮੁਰੀਦ ਉਹ ਕਿਉਂ ਨਹੀਂ ਦਿਖਦੀ?

12 Jun 2024 12:23 PM

Kangana ਨੂੰ ਲੈ ਕੇ Kuldeep Dhaliwal ਨੇ BJP ਵਾਲਿਆਂ ਨੂੰ ਦਿੱਤੀ ਨਵੀਂ ਸਲਾਹ "ਕੰਗਨਾ ਨੂੰ ਡੱਕੋ"

12 Jun 2024 11:38 AM

ਚੱਲਦੀ ਡਿਬੇਟ 'ਚ RSS ਤੇ BJP ਆਗੂ ਦੀ ਖੜਕੀ, 'ਰਾਮ ਯੁੱਗ ਨਹੀਂ ਹੁਣ ਕ੍ਰਿਸ਼ਨ ਯੁੱਗ ਚੱਲ ਰਿਹਾ, ਮਹਾਂਭਾਰਤ ਵੀ ਛਿੜੇਗਾ'

12 Jun 2024 11:30 AM

Chandigarh News: Tower ਤੇ ਚੜ੍ਹੇ ਮੁੰਡੇ ਨੂੰ ਦੇਖੋ Live ਵੱਡੀ Crane ਨਾਲ ਉਤਾਰ ਰਹੀ GROUND ZERO LIVE !

12 Jun 2024 10:54 AM
Advertisement