ਅੱਜ ਦਾ ਹੁਕਮਨਾਮਾ (17 ਜੁਲਾਈ 2023)

By : KOMALJEET

Published : Jul 17, 2023, 7:18 am IST
Updated : Jul 17, 2023, 7:20 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥

ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

ਹਰਿ ਜਨ ਕਉ ਇਹੀ ਸੁਹਾਵੈ ॥

ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥

ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥

ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥

ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥

ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਸੋਮਵਾਰ, ੨ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੧੩)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫।੧੬।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement