
ਟੋਡੀ ਮਹਲਾ ੫ ॥
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥
ਹੀਓ ਮਹਰਾਜ ਰੀ ਮਾਇਓ ॥
ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
Darbar Sahib
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥
ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥
ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
Darbar Sahib
ਸੋਮਵਾਰ, ੨ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੧੫
ਟੋਡੀ ਮਹਲਾ ੫ ॥
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ।
Darbar Sahib
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧।
Darbar Sahib
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।