ਅੱਜ ਦਾ ਹੁਕਮਨਾਮਾ
Published : Sep 17, 2020, 7:28 am IST
Updated : Sep 18, 2020, 7:19 am IST
SHARE ARTICLE
Darbar Sahib
Darbar Sahib

ਸੋਰਠਿ ਮਹਲਾ ੧ ॥

ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

ਘਟਿ ਘਟਿ ਰਵਿ ਰਹਿਆ ਬਨਵਾਰੀ ॥

ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥

Darbar SahibDarbar Sahib

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥

ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥

ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥

ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

Darbar SahibDarbar Sahib

ਵੀਰਵਾਰ, ੨ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੧੭ ਸਤੰਬਰ, ੨੦੨੦ (ਅੰਗ: ੫੯੭)

ਸੋਰਠਿ ਮਹਲਾ ੧ ॥
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।

Darbar SahibDarbar Sahib

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ ।

Darbar SahibDarbar Sahib

ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement