Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਸਤੰਬਰ 2024)
Published : Sep 17, 2024, 6:48 am IST
Updated : Sep 17, 2024, 6:48 am IST
SHARE ARTICLE
Ajj da Hukamnama Sri Darbar Sahib: ਸਲੋਕੁ ਮਃ ੪ ॥
Ajj da Hukamnama Sri Darbar Sahib: ਸਲੋਕੁ ਮਃ ੪ ॥

Ajj da Hukamnama Sri Darbar Sahib: ਸਲੋਕੁ ਮਃ ੪ ॥

 

Ajj da Hukamnama Sri Darbar Sahib: ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰ

ਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਮੰਗਲਵਾਰ, ੨ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੨)

ਪੰਜਾਬੀ ਵਿਆਖਿਆ:

ਸਲੋਕੁ ਮਃ ੪ ॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement