
ਪੀ ਸੀ ਆਰ ਟੈਸਟ ਦੀਆਂ ਸ਼ਰਤਾਂ ਖ਼ਤਮ ਕਰਨ ਦੀ ਵੀ ਅਪੀਲ ਕੀਤੀ ਹੈ
ਲਾਹੌਰ - ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਪੀ ਸੀ ਆਰ ਟੈਸਟ ਦੀਆਂ ਸ਼ਰਤਾਂ ਖ਼ਤਮ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵੱਧ ਤੋਂ ਵੱਧ ਸਿੱਖ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆ ਸਕੇ। ਇਸ ਬਾਰੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਅਮੀਰ ਸਿੰਘ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਲਿਖੇ ਇੱਕ ਪੱਤਰ ਵਿਚ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਤੋਂ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਪਾਕਿਸਤਾਨ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਦਾ ਇੱਥੇ ਆਉਣ 'ਤੇ ਅਧਾਰ ਕਾਰਡ ਜਾਂ ਕੋਈ ਹੋਰ ਆਈਡੀ ਚੈੱਕ ਕੀਤੀ ਜਾਵੇ।
Kartarpur Sahib
ਅਮੀਰ ਸਿੰਘ ਨੇ ਇੱਕ ਹੋਰ ਪੱਤਰ ਲਿਖ ਕੇ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਪਹੁੰਚਣ ਤੋਂ 72 ਘੰਟੇ ਪਹਿਲਾਂ ਪੀ ਸੀ ਆਰ ਟੈਸਟ ਦੀ ਸ਼ਰਤ ਖ਼ਤਮ ਕਰ ਕੇ ਕੋਰੋਨਾ ਟੀਕਾਕਰਨ ਸਰਟੀਫਿਕੇਟ ਪ੍ਰਵਾਨ ਕਰਨ ਲਈ ਕਿਹਾ ਹੈ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਉਣ ਵਾਲੇ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਨੇ 24 ਘੰਟੇ ਦਰਸ਼ਨਾਂ ਦੇ ਲਈ ਦਰਵਾਜ਼ੇ ਖੋਲ੍ਹ ਰੱਖੇ ਹਨ
ਪਰ ਭਾਰਤ ਸਰਕਾਰ ਤੋਂ ਵੀ ਪਾਕਿਸਤਾਨੀ ਸਿੱਖ ਸੰਗਤ ਮੰਗ ਕਰਦੀ ਹੈ ਕਿ ਪਾਕਿ ਸਰਕਾਰ ਵਾਂਗ ਪਾਕਿਸਤਾਨੀ ਸਿੱਖਾਂ ਵੱਲੋਂ ਦਿੱਤੇ ਲਿਖਤੀ ਪੱਤਰ ਉੱਤੇ ਵਿਚਾਰ ਕਰ ਕੇ ਬਿਨਾਂ ਰੋਕ-ਟੋਕ ਦੇ ਪਾਸਪੋਰਟ ਅਤੇ ਪੀ ਸੀ ਆਰ ਦੀ ਸ਼ਰਤ ਖ਼ਤਮ ਕਰੇ। ਇਸ ਨਾਲ ਦਰਸ਼ਨ ਅਭਿਲਾਸ਼ੀ ਸੰਗਤ ਨੂੰ ਦਰਸ਼ਨਾਂ ਲਈ ਆਉਣ-ਜਾਣ ਦੀ ਖੁੱਲ੍ਹ ਦੇ ਦਿੱਤੀ ਜਾਵੇ। ਉਨ੍ਹਾਂ ਆਪਣੀ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਤੋਂ ਕਰਤਾਰਪੁਰ ਜਾਂਦੇ ਸ਼ਰਧਾਲੂਆਂ ਨੂੰ ਪਹਿਲਾਂ ਲੱਗੇ ਕੋਰੋਨਾ ਟੀਕਿਆਂ ਦੇ ਆਧਾਰ ਉੱਤੇ ਚੈਕ ਕੀਤਾ ਜਾਵੇ। 72 ਘੰਟਿਆਂ ਦੀ ਕੋਰੋਨਾ ਰਿਪੋਰਟ ਦੀ ਸ਼ਰਤ ਨੂੰ ਵੀ ਖ਼ਤਮ ਕੀਤਾ ਜਾਵੇ।