Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਦਸੰਬਰ 2023)

By : GAGANDEEP

Published : Dec 17, 2023, 6:55 am IST
Updated : Dec 22, 2023, 7:00 am IST
SHARE ARTICLE
Ajj da Hukamnama from Sri Darbar Sahib
Ajj da Hukamnama from Sri Darbar Sahib

Ajj da Hukamnama from Sri Darbar Sahib: ਰਾਗੁ ਧਨਾਸਿਰੀ ਮਹਲਾ ੩ ਘਰੁ ੪

Ajj da Hukamnama from Sri Darbar Sahib: ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

 ਐਤਵਾਰ, 2 ਪੋਹ (ਸੰਮਤ 555 ਨਾਨਕਸ਼ਾਹੀ)    (ਅੰਗ: 666) 
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement