ਅੱਜ ਦਾ ਹੁਕਮਨਾਮਾ
Published : Jan 18, 2021, 7:06 am IST
Updated : Jan 18, 2021, 7:07 am IST
SHARE ARTICLE
  sri darbar sahib amritsar
sri darbar sahib amritsar

ਧਨਾਸਰੀ ਮਹਲਾ ੪॥

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

Sri Darbar Sahib AmritsarSri Darbar Sahib Amritsar

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਸੋਮਵਾਰ, ੫ ਮਾਘ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੮)

Sri Darbar Sahib Amritsar Sri Darbar Sahib Amritsar

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

Sri Darbar Sahib AmritsarSri Darbar Sahib Amritsar

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement