Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (18 ਜਨਵਰੀ 2024)
Published : Jan 18, 2024, 7:18 am IST
Updated : Jan 18, 2024, 7:18 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

Ajj da Hukamnama Sri Darbar Sahib Today:  ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਵੀਰਵਾਰ, ੫ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੭੬)

 ਧਨਾਸਰੀ ਮਹਲਾ ੫ ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ।

ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ ।

ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement