Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (18 ਫ਼ਰਵਰੀ 2025)
Published : Feb 18, 2025, 6:48 am IST
Updated : Feb 18, 2025, 6:49 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸਲੋਕ ਮਃ ੩ ॥

Ajj da Hukamnama Sri Darbar Sahib: ਸਲੋਕ ਮਃ ੩ ॥

ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥

ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥

ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥

ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਪਉੜੀ ॥

ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥

ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥

ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥

ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੫੦)

ਪੰਜਾਬੀ ਵਿਆਖਿਆ:

ਸਲੋਕ ਮਃ ੩ ॥

 

ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ । (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ ।ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ । ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ । ਹੇ ਦਾਸ ਨਾਨਕ! (ਆਖ—) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ । (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ ।੨।ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ । ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ । (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ । (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ ।ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ । (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ ।੫।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement