ਅੱਜ ਦਾ ਹੁਕਮਨਾਮਾ (18 ਮਾਰਚ 2023)
Published : Mar 18, 2023, 7:14 am IST
Updated : Mar 18, 2023, 7:14 am IST
SHARE ARTICLE
Sri Harmandar Sahib
Sri Harmandar Sahib

ਜੈਤਸਰੀ ਮਹਲਾ ੪ ਘਰੁ ੧ ਚਉਪਦੇ

 

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੫ ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੯੬)

 

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

 

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

ਚੋਰਾਂ ਨੇ ਲੁੱਟ ਲਿਆ Punjab ਘੁੰਮਣ ਆਇਆ ਗੋਰਾ - Punjab Police ਨੇ 48 ਘੰਟੇ 'ਚ ਚੋਰਾਂ ਨੂੰ ਗ੍ਰਿਫ਼ਤਾਰ ਕਰ ਰੱਖ ਲਈ

17 Dec 2022 3:17 PM

Officer ਨਾਲ Balwinder Sekhon ਦਾ ਪਿਆ ਪੇਚਾ - ਜ਼ੋਰਦਾਰ ਤਿੱਖੀ ਬਹਿਸ ਮਗਰੋਂ ਭੱਖ ਗਿਆ ਮਾਹੌਲ

16 Dec 2022 2:56 PM

Jalandhar ਦੇ Latifpura ‘ਚ ਬੇਘਰ ਹੋਏ ਲੋਕਾਂ ਦੀ ਮਦਦ ਲਈ ਪਹੁੰਚੀ UNITED SIKHS

15 Dec 2022 3:25 PM

ਇੱਕ ਵਾਰ ਫਿਰ ਸੜਕਾਂ ‘ਤੇ ਉੱਤਰਿਆ ਅੰਨਦਾਤਾ - Manawala Toll Plaza ਕਰਵਾਇਆ ਬੰਦ - Kisan Farmer Protest

15 Dec 2022 3:24 PM

Rashi Agarwal ਨੂੰ Rahul Gandhi ਨਾਲੋਂ PM Modi ਚੰਗੇ ਲੱਗਦੇ!

14 Dec 2022 3:12 PM

10th Fail ਠੱਗਾਂ ਨੇ 100 Crore ਦਾ ਲਾਇਆ ਚੂਨਾ ! GST 'ਚ ਘਾਲਾਮਾਲਾ ਕਰਨ ਲਈ ਖੋਲ੍ਹੀਆਂ ਸਨ 100 ਤੋਂ ਵੱਧ ਕੰਪਨੀਆਂ

14 Dec 2022 3:11 PM