
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥
ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਵੀਰਵਾਰ, ੫ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ੧੮ ਅਪ੍ਰੈਲ, ੨੦੧੯ (ਅੰਗ : ੬੬੩)