ਅੱਜ ਦਾ ਹੁਕਮਨਾਮਾ (18 ਅਪ੍ਰੈਲ 2022)
Published : Apr 18, 2022, 8:27 am IST
Updated : Apr 18, 2022, 8:33 am IST
SHARE ARTICLE
Hukamnama sri darbar sahib amritsar
Hukamnama sri darbar sahib amritsar

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥

ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥

ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥

ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥

ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥

ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥

ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥

ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥

ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥

ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਸੋਮਵਾਰ, ੫ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੧੧)

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।

Darbar SahibDarbar Sahib

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।

Darbar SahibDarbar Sahib

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement