Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (18 ਅਪ੍ਰੈਲ 2024)
Published : Apr 18, 2024, 7:11 am IST
Updated : Apr 18, 2024, 7:11 am IST
SHARE ARTICLE
Hukamnama Sahib
Hukamnama Sahib

ਸੂਹੀ ਮਹਲਾ ੫ ॥

Ajj da Hukamnama Sri Darbar Sahib Today: ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਵੀਰਵਾਰ, ੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ : ੭੪੦)

ਪੰਜਾਬੀ ਵਿਆਖਿਆ:

ਸੂਹੀ ਮਹਲਾ ੫ ॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ ।

ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement