
ਸਲੋਕ ਮ; ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
ਸਲੋਕ ਮ; ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥
ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥
ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮ; ੩ ॥
ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥
ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥
ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥
ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥
ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥
ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥
ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥
ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥
ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਸ਼ਨਿਚਰਵਾਰ, ੪ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੫੧