ਅੱਜ ਦਾ ਹੁਕਮਨਾਮਾ (18 ਮਈ 2023)
Published : May 18, 2023, 6:53 am IST
Updated : May 18, 2023, 6:53 am IST
SHARE ARTICLE
photo
photo

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

 

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

ਧੂਪ ਦੀਪ ਨਈਬੇਦਹਿ ਬਾਸਾ ॥

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਤਨੁ ਮਨੁ ਅਰਪਉ ਪੂਜ ਚਰਾਵਉ ॥

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

ਪੂਜਾ ਅਰਚਾ ਆਹਿ ਨ ਤੋਰੀ ॥

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਵੀਰਵਾਰ, ੪ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੫੨੫)

ਪੰਜਾਬੀ ਵਿਆਖਿਆ:

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement