
ਸਲੋਕੁ ਮ; ੩ ॥
ਸਲੋਕੁ ਮ; ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ; ੩ ॥
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥
ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥
ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਮੰਗਲਵਾਰ, ੪ ਹਾੜ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੫੦