Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (18 ਜੂਨ 2024)
Published : Jun 18, 2024, 7:12 am IST
Updated : Jun 18, 2024, 7:12 am IST
SHARE ARTICLE
Hukamnama Sahib
Hukamnama Sahib

ਗੋਂਡ ਮਹਲਾ ੫ ॥

Ajj da Hukamnama Sri Darbar Sahib Today: ਗੋਂਡ ਮਹਲਾ ੫ ॥

ਨਾਮੁ ਨਿਰੰਜਨੁ ਨੀਰਿ ਨਰਾਇਣ ॥

ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥

ਨਾਰਾਇਣ ਸਭ ਮਾਹਿ ਨਿਵਾਸ ॥

ਨਾਰਾਇਣ ਘਟਿ ਘਟਿ ਪਰਗਾਸ ॥

ਨਾਰਾਇਣ ਕਹਤੇ ਨਰਕਿ ਨ ਜਾਹਿ ॥

ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥

ਨਾਰਾਇਣ ਮਨ ਮਾਹਿ ਅਧਾਰ ॥

ਨਾਰਾਇਣ ਬੋਹਿਥ ਸੰਸਾਰ ॥

ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥

ਨਾਰਾਇਣ ਦੰਤ ਭਾਨੇ ਡਾਇਣ ॥੨॥

ਨਾਰਾਇਣ ਸਦ ਸਦ ਬਖਸਿੰਦ ॥

ਨਾਰਾਇਣ ਕੀਨੇ ਸੂਖ ਅਨੰਦ ॥

ਨਾਰਾਇਣ ਪ੍ਰਗਟ ਕੀਨੋ ਪਰਤਾਪ ॥

ਨਾਰਾਇਣ ਸੰਤ ਕੋ ਮਾਈ ਬਾਪ ॥੩॥

ਨਾਰਾਇਣ ਸਾਧਸੰਗਿ ਨਰਾਇਣ ॥

ਬਾਰੰ ਬਾਰ ਨਰਾਇਣ ਗਾਇਣ ॥

ਬਸਤੁ ਅਗੋਚਰ ਗੁਰ ਮਿਲਿ ਲਹੀ ॥

ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਮੰਗਲਵਾਰ, ੫ ਹਾੜ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੬੭)

ਪੰਜਾਬੀ ਵਿਆਖਿਆ:

ਗੋਂਡ ਮਹਲਾ ੫ ॥

ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ ।

ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ ।

ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement