ਅੱਜ ਦਾ ਹੁਕਮਨਾਮਾ (18 ਜੁਲਾਈ 2021)
Published : Jul 18, 2021, 7:56 am IST
Updated : Jul 18, 2021, 7:56 am IST
SHARE ARTICLE
Hukamnama Sahib
Hukamnama Sahib

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਐਤਵਾਰ, ੩ ਸਾਵਣ (ਸੰਮਤ ੫੫੩ ਨਾਨਕਸ਼ਾਹੀ) ੧੮ ਜੁਲਾਈ, ੨੦੨੧ (ਅੰਗ: ੭੧੩)

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ॥

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ ।

Darbar SahibDarbar Sahib

ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।

Darbar SahibDarbar Sahib

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement