ਅੱਜ ਦਾ ਹੁਕਮਨਾਮਾ (18 ਜੁਲਾਈ 2022)
Published : Jul 18, 2022, 6:56 am IST
Updated : Jul 18, 2022, 6:57 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁੁ ਲੋਭੁ ਮੋਹੁ ਅਹੰਕਾਰਾ ॥

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਸੋਮਵਾਰ, ੩ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੦੦)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ।

 

ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। ‘ਮੈਂ ਵਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ।

Darbar SahibDarbar Sahib

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM
Advertisement