ਅੱਜ ਦਾ ਹੁਕਮਨਾਮਾ (18 ਜੁਲਾਈ 2023)

By : KOMALJEET

Published : Jul 18, 2023, 7:32 am IST
Updated : Jul 18, 2023, 7:34 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹˆਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਮੰਗਲਵਾਰ, ੩ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੩੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement