ਅੱਜ ਦਾ ਹੁਕਮਨਾਮਾ (18 ਅਗਸਤ 2023)
Published : Aug 18, 2023, 6:56 am IST
Updated : Aug 18, 2023, 6:56 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੫ ॥

 

ਸੋਰਠਿ ਮਹਲਾ ੫ ॥

ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥

ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥

ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥

ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥

ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥

ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥

ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥

ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਸ਼ੁੱਕਰਵਾਰ, ੨ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੮ ਅਗਸਤ, ੨੦੨੩ (ਅੰਗ : ੬੧੬)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩। ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।੪।੧੫।੨੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement