ਅੱਜ ਦਾ ਹੁਕਮਨਾਮਾ
Published : Sep 18, 2020, 7:21 am IST
Updated : Sep 19, 2020, 7:28 am IST
SHARE ARTICLE
Darbar Sahib
Darbar Sahib

ਸਲੋਕ ॥

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

Darbar SahibDarbar Sahib

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

Darbar SahibDarbar Sahib

ਸ਼ੁੱਕਰਵਾਰ, ੩ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੬)
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ।

Darbar SahibDarbar Sahib

ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement