ਅੱਜ ਦਾ ਹੁਕਮਨਾਮਾ (18 ਨਵੰਬਰ 2021)
Published : Nov 18, 2021, 8:11 am IST
Updated : Nov 18, 2021, 8:12 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੪ ॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਵੀਰਵਾਰ, ੩ ਮੱਘਰ (ਸੰਮਤ ੫੫੩ ਨਾਨਕਸ਼ਾਹੀ) ੧੮ ਨਵੰਬਰ, ੨੦੨੧ (ਅੰਗ: ੬੭੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ!

Darbar SahibDarbar Sahib

ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ!

darbar Sahib darbar Sahib

ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement