ਅੱਜ ਦਾ ਹੁਕਮਨਾਮਾ (18 ਨਵੰਬਰ 2022)
Published : Nov 18, 2022, 7:06 am IST
Updated : Nov 18, 2022, 7:07 am IST
SHARE ARTICLE
Hukamnama Sahib
Hukamnama Sahib

ਧਨਾਸਰੀ ਭਗਤ ਰਵਿਦਾਸ ਜੀ ਕੀ

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੩ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੪)

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ।

ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement