
ਸੂਹੀ ਮਹਲਾ ੫ ॥
ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥
ਨਾਮ ਕੀ ਬੇਲਾ ਪੈ ਪੈ ਸੋਇਆ ॥੧॥
ਅਉਸਰੁ ਅਪਨਾ ਬੂਝੈ ਨ ਇਆਨਾ ॥
ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥
ਸਾਧ ਜਨਾ ਕਾ ਦਰਸੁ ਨ ਡੀਠਾ ॥੨॥
ਕਬਹੂ ਨ ਸਮਝੈ ਅਗਿਆਨੁ ਗਵਾਰਾ ॥
ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
ਬਿਖੈ ਨਾਦ ਕਰਨ ਸੁਣਿ ਭੀਨਾ ॥
ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
ਕਹੁ ਨਾਨਕ ਪ੍ਰਭ ਬਖਸ ਕਰੀਜੈ ॥
ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
ਬੁੱਧਵਾਰ, ੩ ਪੋਹ (ਸੰਮਤ ੫੫੧ ਨਾਨਕਸ਼ਾਹੀ) ੧੮ ਦਸੰਬਰ, ੨੦੧੯ (ਅੰਗ: ੭੩੮)