ਅੱਜ ਦਾ ਹੁਕਮਨਾਮਾ
Published : Dec 18, 2020, 7:13 am IST
Updated : Dec 18, 2020, 7:13 am IST
SHARE ARTICLE
  hukamnama-sri-darbar-sahib-amritsar
hukamnama-sri-darbar-sahib-amritsar

ਟੋਡੀ ਮਹਲਾ 5 ॥

ਟੋਡੀ ਮਹਲਾ 5 ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥

ਹੀਓ ਮਹਰਾਜ ਰੀ ਮਾਇਓ ॥

ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥

Darbar SahibDarbar Sahib

ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥

ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥

ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ  ॥੨॥੨॥੧੯॥

ਸ਼ੁੱਕਰਵਾਰ, 4 ਪੋਹ (ਸੰਮਤ 552 ਨਾਨਕਸ਼ਾਹੀ)    (ਅੰਗ: 715)

ਟੋਡੀ ਮਹਲਾ 5 ॥
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ।

Darbar SahibDarbar Sahib

ਨਿਭਾਗਾ ਮਨੁੱਖ ਆਪਣੇ ਮਨ ਨੂੰ ਤਿ੍ਰਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨॥੨॥੧੯॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement