ਅੱਜ ਦਾ ਹੁਕਮਨਾਮਾ ( 18 ਦਸੰਬਰ 2021)
Published : Dec 18, 2021, 8:04 am IST
Updated : Dec 18, 2021, 8:05 am IST
SHARE ARTICLE
Hukamnama Sahib
Hukamnama Sahib

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਸ਼ਨਿੱਚਰਵਾਰ, ੪ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੦੦)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ ।

 Man throws Gutka Sahib in Sarovar of Sri Darbar SahibDarbar Sahib

ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement