Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (19 ਫ਼ਰਵਰੀ 2025)
Published : Feb 19, 2025, 6:51 am IST
Updated : Feb 19, 2025, 6:51 am IST
SHARE ARTICLE
Ajj da Hukamnama Sri Darbar Sahib: ਰਾਗੁ ਸੂਹੀ ਮਹਲਾ ੧ ਕੁਚਜੀ
Ajj da Hukamnama Sri Darbar Sahib: ਰਾਗੁ ਸੂਹੀ ਮਹਲਾ ੧ ਕੁਚਜੀ

Ajj da Hukamnama Sri Darbar Sahib: ਰਾਗੁ ਸੂਹੀ ਮਹਲਾ ੧ ਕੁਚਜੀ

 

Ajj da Hukamnama Sri Darbar Sahib: ਰਾਗੁ ਸੂਹੀ ਮਹਲਾ ੧ ਕੁਚਜੀ

ੴ ਸਤਿਗੁਰ ਪ੍ਰਸਾਦਿ ॥

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥

ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥

ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥

ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥

ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥

ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥

ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥

ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥

ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥

ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥

ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥

ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥

ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥

ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥

ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥

ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੬੨)

ਪੰਜਾਬੀ ਵਿਆਖਿਆ:

ਰਾਗੁ ਸੂਹੀ ਮਹਲਾ ੧ ਕੁਚਜੀ
ੴ ਸਤਿਗੁਰ ਪ੍ਰਸਾਦਿ ॥

(ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ ।ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ । ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ? ਹੇ ਪ੍ਰਭੂ-ਪਤੀ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ । (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ—ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ । ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ—ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ । ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ ।ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ? ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ । ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ ।ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement