Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (19 ਫਰਵਰੀ 2026)
Published : Feb 19, 2026, 6:27 am IST
Updated : Feb 19, 2026, 6:29 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲ ਕੀ ਵਾਰ ਮਹਲਾ ੪

Ajj da Hukamnama Sri Darbar Sahib: ਬਿਲਾਵਲ ਕੀ ਵਾਰ ਮਹਲਾ ੪

ੴ ਸਤਿਗੁਰ ਪ੍ਰਸਾਦਿ ਸਲੋਕ ਮ: ੪

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥  

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥  

ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥  

ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥

  ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥

  ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

 ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement