ਅੱਜ ਦਾ ਹੁਕਮਨਾਮਾ
Published : Apr 19, 2019, 7:11 am IST
Updated : Apr 20, 2019, 6:53 am IST
SHARE ARTICLE
Sri Harmandir Sahib
Sri Harmandir Sahib

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

ਤਿਲੰਗ ਮਹਲਾ ੪ ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥

ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥

ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥

ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥

ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥

ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥

ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥

ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥

ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥

ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥

ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥

ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥

ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥

ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥

ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥

ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥

ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥

ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement