ਅੱਜ ਦਾ ਹੁਕਮਨਾਮਾ (19 ਅਪ੍ਰੈਲ 2022)
Published : Apr 19, 2022, 8:21 am IST
Updated : Apr 19, 2022, 8:21 am IST
SHARE ARTICLE
Hukamnama sri darbar sahib amritsar
Hukamnama sri darbar sahib amritsar

ਸਲੋਕ ਮਃ ੩ ॥

ਸਲੋਕ ਮਃ ੩ ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

Darbar SahibDarbar Sahib

ਮੰਗਲਵਾਰ, ੬ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੫੦)

ਪੰਜਾਬੀ ਵਿਆਖਿਆ:

ਸਲੋਕ ਮਃ ੩ ॥

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।੧।

 

ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।੨। ਪ੍ਰਭੂ ਆਪ ਹੀ ਭੁਇˆ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।੬।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement