ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (19 ਅਪ੍ਰੈਲ 2026)
Published : Apr 19, 2026, 6:11 am IST
Updated : Apr 19, 2026, 6:11 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement