ਅੱਜ ਦਾ ਹੁਕਮਨਾਮਾ
Published : May 19, 2020, 5:24 am IST
Updated : May 19, 2020, 5:24 am IST
SHARE ARTICLE
File Photo
File Photo

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਮੰਗਲਵਾਰ, ੬ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੯ ਮਈ, ੨੦੨੦ (ਅੰਗ: ੬੫੪) 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ।

Darbar SahibDarbar Sahib

ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

Darbar Sahib Darbar Sahib

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।
ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement