ਅੱਜ ਦਾ ਹੁਕਮਨਾਮਾ (19 ਮਈ 2023)

By : KOMALJEET

Published : May 19, 2023, 7:20 am IST
Updated : May 19, 2023, 7:22 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਗੂਜਰੀ ਮਹਲਾ ੫ ॥

ਗੂਜਰੀ ਮਹਲਾ ੫ ॥

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ ੧॥

ਠਾਕੁਰ ਤੁਝ ਬਿਨੁ ਆਹਿ ਨ ਮੋਰਾ॥

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ॥ ੧॥ ਰਹਾਉ॥

ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ॥

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥ ੨॥੭॥੧੬॥

ਸ਼ੁੱਕਰਵਾਰ, ੫ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੪੯੯)

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ॥

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧।

ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ ।

ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੭।੧੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement