ਅੱਜ ਦਾ ਹੁਕਮਨਾਮਾ (19 ਜੂਨ 2023)
Published : Jun 19, 2023, 7:05 am IST
Updated : Jun 19, 2023, 7:08 am IST
SHARE ARTICLE
Hukamnama Sahib
Hukamnama Sahib

ਰਾਗੁ ਧਨਾਸਿਰੀ ਮਹਲਾ ੩ ਘਰੁ ੪

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸੋਮਵਾਰ, ੫ ਹਾੜ (ਸੰਮਤ ੫੫੫ ਨਾਨਕਸ਼ਾਹੀ) ੧੯ ਜੂਨ, ੨੦੨੩ (ਅੰਗ: ੬੬੬)

ਪੰਜਾਬੀ ਵਿਆਖਿਆ:

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ ।

 

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement