ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (19 ਜੂਨ 2024)
Published : Jun 19, 2024, 6:58 am IST
Updated : Jun 19, 2024, 6:58 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥

ਜਨ ਕਉ ਨਾਮੁ ਵਡਾਈ ਸੋਭ ॥

ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥

ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਬੁੱਧਵਾਰ, ੬ ਹਾੜ (ਸੰਮਤ ੫੫੬ ਨਾਨਕਸ਼ਾਹੀ) ੧੯ ਜੂਨ, ੨੦੨੪ (ਅੰਗ: ੬੮੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement